ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ।
ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।